ਨਵੀਂ ਦਿੱਲੀ, 27 ਮਾਰਚ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

LEAVE A REPLY

Please enter your comment!
Please enter your name here