ਪਾਲ ਸਿੰਘ ਨੌਲੀ
ਜਲੰਧਰ, 13 ਅਪਰੈਲ
ਇਥੋਂ ਥੋੜ੍ਹੀ ਦੂਰ ਪਿੰਡ ਸ਼ੰਕਰ ਨੇੜੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਦੋ ਨੌਜਵਾਨਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ ਅਤੇ ਮਹਿੰਦਰ ਸਿੰਘ ਵਾਸੀ ਬਜੂਹਾ ਕਲਾਂ ਵਜੋਂ ਹੋਈ ਹੈ। ਨਕੋਦਰ ਦੇ ਥਾਣਾ ਸ਼ੰਕਰ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੰਕਰ ਚੌਕੀ ਦੇ ਇੰਚਾਰਜ ਜਸਪਾਲ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਵਾਪਰੀ। ਦੋਵਾਂ ਦੀ ਪਿੰਡ ਸ਼ੰਕਰ ਵਿੱਚ ਜ਼ਮੀਨ ਸੀ ਅਤੇ ਪਹਿਲਾਂ ਇੱਥੇ ਰਹਿੰਦੇ ਸਨ ਪਰ ਉਹ ਇੱਥੋਂ ਤਬਦੀਲ ਹੋ ਗਏ ਸਨ।