ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਮਾਰਚ

ਇੱਥੇ ਅੱਜ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ ਵਿੱਚ ਹਰ ਸਾਲ ਵਾਧਾ ਹੋ ਰਿਹਾ ਹੈ। ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਰਜਿਸਟਰੀਆਂ ਤੋਂ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਫਰਵਰੀ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ 2021-22 ਵਿੱਚ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਮੁੱਖ ਮੰਤਰੀ ਨੇ ਐੱਨਓਸੀ ਦੀ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ’ਤੇ ਦਰਜ ਕੀਤੀ ਜਾ ਸਕਦੀ ਹੈ। ਪਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here