ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 13 ਮਾਰਚ

ਇੱਥੇ ਥਾਣਾ ਸਦਰ ਦੀ ਪੁਲੀਸ ਨੇ ਇੱਕ ਔਰਤ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਔਰਤ ’ਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਰੀ ਕਰਵਾ ਕੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਵਿੱਚ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀ ਨੌਕਰੀ ਲੈਣ ਦਾ ਦੋਸ਼ ਹੈ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਸ਼ਿਕਾਇਤ ’ਤੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜੂਨੀਅਰ ਸਕੇਲ ਸਟੈਨੋਗ੍ਰਾਫਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਲਖਵੀਰ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਰੀ ਕਰਵਾ ਕੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀ ਅਸਾਮੀ ਵਜੋਂ ਜੀਐੱਨਈ ਕਾਲਜ ’ਚ ਨੌਕਰੀ ਹਾਸਲ ਕੀਤੀ ਗਈ ਹੈ।

LEAVE A REPLY

Please enter your comment!
Please enter your name here