ਨਿੱਜੀ ਪੱਤਰ ਪ੍ਰੇਰਕ

ਫ਼ਤਹਿਗੜ੍ਹ ਸਾਹਿਬ, 16 ਮਾਰਚ

ਪੰਜਾਬ ’ਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲੜਨ ਲਈ ਕਾਂਗਰਸ ਪਾਰਟੀ ਦੇ ਨੇਤਾਵਾਂ ’ਤੇ ਅੱਖ ਰੱਖੀ ਹੋਈ ਹੈ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੱਲੋਂ ‘ਆਪ’ ਵਿਚ ਕੀਤੀ ਸ਼ਮੂਲੀਅਤ ਦਾ ਜ਼ਿਕਰ ਕਰਦਿਆਂ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਜੀਪੀ ਨੇ ਉਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ, ਜਿਸ ਨੇ ਉਸ ਨੂੰ ਸਿਆਸਤਦਾਨ ਬਣਾਇਆ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ‘ਆਪ’ ਕੋਲ ਲੋਕ ਸਭਾ ਚੋਣਾਂ ਲੜਨ ਲਈ ਚਿਹਰੇ ਨਹੀਂ ਹਨ, ਜਿਸ ਕਾਰਨ ਉਹ ਬਾਹਰੀ ਪਾਰਟੀਆਂ ਦੇ ਨੇਤਾਵਾਂ ਦਾ ਸ਼ਿਕਾਰ ਕਰ ਰਹੇ ਹਨ। ‘ਜੈ ਜਵਾਨ ਜੈ ਕਿਸਾਨ ਜੈ ਨੌਜਵਾਨ’ ਰੈਲੀ ਮੁਹਿੰਮ ਦੌਰਾਨ ਉਨ੍ਹਾਂ ਪੰਜਾਬ ਅਤੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here