ਪੱਤਰ ਪ੍ਰੇਰਕ

ਨਵੀਂ ਦਿੱਲੀ, 13 ਫਰਵਰੀ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਇਸ ਸਬੰਧੀ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਟਿਕੈਤ ਨੇ ਕਿਹਾ ਕਿ ਕਿਸਾਨ ਆਪਣਾ ਪੱਖ ਰੱਖਣ ਲਈ ਆ ਰਹੇ ਹਨ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।

LEAVE A REPLY

Please enter your comment!
Please enter your name here