ਸ੍ਰੀਨਗਰ, 7 ਮਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ। ਕੁਲਗਾਮ ਦੇ ਰੇਡਵਾਨੀ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਦੇਰ ਰਾਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ, ਜੋ ਆਖਰੀ ਰਿਪੋਰਟਾਂ ਆਉਣ ਤੱਕ ਜਾਰੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।