ਸ੍ਰੀਨਗਰ, 8 ਮਈ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ। ਇਸੇ ਥਾਂ ’ਤੇ ਬੀਤੇ ਦਿਨੀ ਹੋਏ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਰੇਦਵਾਨੀ ਖੇਤਰ ਵਿੱਚ ਮੁਕਾਬਲੇ ਵਾਲੀ ਥਾਂ ਦੇ ਨੇੜੇ ਘਰਾਂ ਦੀ ਤਲਾਸ਼ੀ ਦੌਰਾਨ ਉੱਥੇ ਲੁਕੇ ਹੋਏ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਦੁਵੱਲੀ ਗੋਲੀਬਾਰੀ ਹੋਈ ਜਿਸ ’ਚ ਅੱਜ ਇਕ ਅਤਿਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਆਖਰੀ ਖਬਰਾਂ ਮਿਲਣ ਤੱਕ ਗੋਲੀਬਾਰੀ ਜਾਰੀ ਸੀ। -ਪੀਟੀਆਈ

LEAVE A REPLY

Please enter your comment!
Please enter your name here