ਸ੍ਰੀਨਗਰ, 17 ਅਪਰੈਲ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਅੱਜ ਬਿਹਾਰ ਦੇ ਇੱਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਬਿਜਬਹੇੜਾ ਖੇਤਰ ਦੇ ਜਾਬਲੀਪੋਰਾ ਵਿੱਚ ਅਤਿਵਾਦੀਆਂ ਨੇ ਰਾਜਾ ਸ਼ਾਹ ਨੂੰ ਨਜ਼ਦੀਕ ਤੋਂ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਹ ਘਟਨਾ ਅਨੰਤਨਾਗ ਲੋਕ ਸਭਾ ਹਲਕੇ ਵਿੱਚ ਵਾਪਰੀ। ਇੱਥੇ 7 ਮਈ ਨੂੰ ਤੀਜੇ ਗੇੜ ਲਈ ਵੋਟਿੰਗ ਹੋਣੀ ਹੈ। -ਪੀਟੀਆਈ

LEAVE A REPLY

Please enter your comment!
Please enter your name here