ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 14 ਮਾਰਚ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਵਿਰਾਸਤੀ ਮਾਰਗ ਵਿਚ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਅੱਜ ਸ਼ਾਮ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਈ ਮੀਟਿੰਗ ਵਿਚ ਮੁੱਖ ਮੰਤਰੀ ਵਲੋਂ ਕਮੇਟੀ ਨੂੰ ਮਿਲਣ ਦਾ ਸਮਾਂ ਨਾ ਦਿੱਤੇ ਜਾਣ ਦੀ ਸਖਤ ਅਲੋਚਨਾ ਕੀਤੀ। ਕਮੇਟੀ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸਿੱਖ ਮਾਮਲਿਆਂ ਪ੍ਰਤੀ ਗ਼ੈਰ ਸੰਜੀਦਾ ਪਹੁੰਚ ਹੈ ਜੋ ਕਿ ਬਹੁਤ ਹੀ ਮੰਦਭਾਗੀ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰਨਾਂ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ, ਅੰਮ੍ਰਿਤਸਰ ਜੇਲ੍ਹ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਪਰਿਵਾਰਕ ਮੈਂਬਰਾਂ ਦੀ ਚਲ ਰਹੀ ਭੁੱਖ ਹੜਤਾਲ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ ਵਿਖੇ 17 ਮਾਰਚ ਐਤਵਾਰ ਨੂੰ ਹੋਣ ਜਾ ਰਹੇ ਪੰਥਕ ਇਕੱਠ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸਬ ਕਮੇਟੀ ਦੀਆਂ ਹੁਣ ਤੱਕ ਹੋਈਆਂ ਮੀਟਿੰਗਾਂ ਅਤੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here