ਨਵੀਂ ਦਿੱਲੀ, 29 ਫਰਵਰੀ

ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਮੁੰਬਈ ਹਵਾਈ ਅੱਡੇ ’ਤੇ 80 ਸਾਲਾ ਯਾਤਰੀ ਨੂੰ ਵ੍ਹੀਲਚੇਅਰ ਨਾ ਦੇਣ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਯਾਤਰੀ ਨੂੰ ਜਹਾਜ਼ ਤੋਂ ਟਰਮੀਨਲ ਤੱਕ ਪੈਦਲ ਜਾਣਾ ਪਿਆ ਕਿਉਂਕਿ ਵ੍ਹੀਲਚੇਅਰ ਉਪਲਬੱਧ ਨਹੀਂ ਸੀ ਅਤੇ ਉਹ ਡਿੱਗ ਗਿਆ। ਇਸ ਯਾਤਰੀ ਦੀ ਬਾਅਦ ਵਿੱਚ ਮੌਤ ਹੋ ਗਈ। ਇਹ ਘਟਨਾ 12 ਫਰਵਰੀ ਨੂੰ ਵਾਪਰੀ ਸੀ। ਏਅਰ ਇੰਡੀਆ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਕਿਉਂਕਿ ਉਹ ਬਜ਼ੁਰਗ ਯਾਤਰੀ ਨੂੰ ਵ੍ਹੀਲਚੇਅਰ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਸੀ। ਇਸ ਤੋਂ ਇਲਾਵਾ ਏਅਰ ਇੰਡੀਆ ਨੇ ਇਸ ਮਾਮਲੇ ’ਚ ਗਲਤੀ ਕਰਨ ਵਾਲੇ ਆਪਣੇ ਮੁਲਾਜ਼ਮਾਂ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ।

LEAVE A REPLY

Please enter your comment!
Please enter your name here