ਖੇਤਰੀ ਪ੍ਰਤੀਨਿਧ

ਧੂਰੀ, 21 ਮਾਰਚ

ਰਣੀਕੇ ਚੌਕੀ ਇੰਚਾਰਜ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨੇੜਲੇ ਪਿੰਡ ਕਿਲ੍ਹਾ ਹਕੀਮਾਂ ਵਿੱਚ ਇੱਕ ਵਿਅਕਤੀ ਨੂੰ ਡੋਡਿਆਂ ਦੀ ਖੇਤੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਤ ਸਿੰਘ ਉਰਫ ਰੋਡਾ ਜਿਸ ਨੇ ਆਪਣੇ ਰਿਹਾਇਸ਼ੀ ਮਕਾਨ ਵਿੱਚ ਕਣਕ ਦੀ ਆੜ ਹੇਠ ਡੋਡਿਆਂ ਦੀ ਖੇਤੀ ਕੀਤੀ ਹੋਈ ਸੀ। ਪੁਲੀਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਖੇਤ ਵਿੱਚੋ 25 ਕਿਲੋ ਹਰੇ ਡੋਡਿਆਂ ਦੇ ਪੌਦੇ ਬਰਾਮਦ ਕੀਤੇ ਹਨ ਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

LEAVE A REPLY

Please enter your comment!
Please enter your name here