ਚੰਡੀਗੜ੍ਹ, 10 ਮਈ

ਤਰਨਜੀਤ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਵਨੀਤ ਸਿੰਘ ਬਿੱਟੂ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਪੰਜਾਬ ਦੇ ਕਈ ਸਿਆਸਤਦਾਨਾਂ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅੰਮ੍ਰਿਤਪਾਲ ਸਿੰਘ, ਜੋ ਕਿ ਕੌਮੀ ਸੁਰੱਖਿਆ ਕਾਨੂੰਨ ਤਹਿਤ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਦੇ ਨਾਮਜ਼ਦਗੀ ਪੱਤਰ ਉਨ੍ਹਾਂ ਦੇ ਨੁਮਾਇੰਦੇ ਵੱਲੋਂ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਦਾਖ਼ਲ ਕੀਤੇ ਗਏ ਸਨ। ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਚੱਬੇਵਾਲ ਅਤੇ ਕਾਂਗਰਸ ਦੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਜਦਕਿ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਸੁਸ਼ੀਲ ਰਿੰਕੂ ਨੇ ਜਲੰਧਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਸੰਧੂ ਨੇ ਅੰਮ੍ਰਿਤਸਰ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਨਾਲ ਰੋਡ ਸ਼ੋਅ ਕੀਤਾ। -ਪੀਟੀਆਈ

LEAVE A REPLY

Please enter your comment!
Please enter your name here