ਪੱਤਰ ਪ੍ਰੇਰਕ

ਨਵੀਂ ਦਿੱਲੀ, 2 ਅਪਰੈਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਦੁਪਹਿਰ ਅਤੇ ਰਾਤ ਦੇ ਖਾਣੇ ’ਚ ਘਰ ਦਾ ਪਕਾਇਆ ਭੋਜਨ ਖਾਣ ਦੀ ਇਜਾਜ਼ਤ ਹੈ ਅਤੇ ਇਹ ਰੋਜ਼ਾਨਾ ਪਰੋਸਿਆ ਜਾਵੇਗਾ ਜਦੋਂ ਤੱਕ ਉਨ੍ਹਾਂ ਦਾ ਸ਼ੂਗਰ ਪੱਧਰ ਸਹੀ ਨਹੀਂ ਹੋ ਜਾਂਦਾ।

LEAVE A REPLY

Please enter your comment!
Please enter your name here