ਆਤਿਸ਼ ਗੁਪਤਾ

ਚੰਡੀਗੜ੍ਹ, 7 ਮਈ

ਹਰਿਆਣਾ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੂਬੇ ਦੇ ਤਿੰਨ ਆਜ਼ਾਦ ਵਿਧਾਇਕਾਂ ਨੇ ਨਾਇਬ ਸਿੰਘ ਸੈਣੀ ਸਰਕਾਰ ਤੋਂ ਆਪਣੀ ਹਮਾਇਤ ਵਾਪਸ ਲੈਂਦਿਆਂ ਕਾਂਗਰਸ ਦੀ ਹਮਾਇਤ ਦਾ ਐਲਾਨ ਕਰ ਦਿੱਤਾ। ਇਹ ਐਲਾਨ ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ, ਪੁੰਡਰੀ ਤੋਂ ਰਣਧੀਰ ਗੋਲਣ ਅਤੇ ਨੀਲੋਖੇੜੀ ਤੋਂ ਧਰਮਪਾਲ ਗੌਂਡਰ ਨੇ ਅੱਜ ਰੋਹਤਕ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਿੰਨਾਂ ਆਜ਼ਾਦ ਵਿਧਾਇਕਾਂ ਦੇ ਹਮਾਇਤ ਵਾਪਸ ਲੈਣ ਦੇ ਨਾਲ ਹੀ ਹਰਿਆਣਾ ਵਿੱਚ ਭਾਜਪਾ ਸਰਕਾਰ ਆਪਣਾ ਬਹੁਮਤ ਗੁਆ ਚੁੱਕੀ ਹੈ। ਹੁਣ ਭਾਜਪਾ ਕੋਲ 88 ਵਿੱਚੋਂ 43 ਵਿਧਾਇਕ ਹੀ ਬਚੇ ਹਨ।

LEAVE A REPLY

Please enter your comment!
Please enter your name here