ਕੋਲਕਾਤਾ, 10 ਮਾਰਚ

ਤ੍ਰਿਣਮੂਲ ਕਾਂਗਰਸ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰੇਗੀ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਰੈਲੀ ਜ਼ਰੀਏ ਅਗਾਮੀ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਚੇਅਰਪਰਸਨ ਮਮਤਾ ਬੈਨਰਜੀ ਪੱਛਮੀ ਬੰਗਾਲ ਵਿਚ 42 ਲੋਕ ਸਭਾ ਹਲਕਿਆਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਨਗੇ। ਉਂਜ ਇਹ ਪਹਿਲੀ ਵਾਰ ਹੋਵੇਗਾ ਜਦੋਂ ਟੀਐੱਮਸੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵੱਡੀ ਰੈਲੀ ਤੋਂ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ। -ਪੀਟੀਆਈ

LEAVE A REPLY

Please enter your comment!
Please enter your name here