ਜੰਮੂ, 17 ਫਰਵਰੀ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਰੋਕਣ ਲਈ ਅੱਜ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ ਗਈ ਜਿਸ ਵਿਚ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਲਈ ਰੂਪ-ਰੇਖਾ ਉਲੀਕੀ ਗਈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਸਬਸਿਡਰੀ ਮਲਟੀ-ਏਜੰਸੀ ਸੈਂਟਰ (ਐਸਐਮਏਸੀ) ਦੀ ਮੀਟਿੰਗ ਰਾਜੌਰੀ ਦੇ ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਅੰਮ੍ਰਿਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੁਲੀਸ ਲਾਈਨਜ਼ ਵਿਚ ਹੋਈ ਜਿਸ ਵਿੱਚ ਫੌਜ, ਸੀਆਰਪੀਐਫ, ਬੀਐਸਐਫ, ਰਾਜ ਅਤੇ ਕੇਂਦਰੀ ਖੁਫੀਆ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਦੇਸ਼ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ, ਉਨ੍ਹਾਂ ਦੀ ਕਾਰਜ ਪ੍ਰਣਾਲੀ ਅਤੇ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਨੂੰ ਨੱਥ ਪਾਉਣ ਲਈ ਰੂਪ ਰੇਖਾ ਉਲੀਕੀ ਗਈ। ਪੀਟੀਆਈ

 

LEAVE A REPLY

Please enter your comment!
Please enter your name here