ਨਵੀਂ ਦਿੱਲੀ, 10 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅੱਜ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਦਿਆਂ ਇੱਕ ਨਵੀਂ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਸਥਿਤ ਉਸ ਦੇ ਨਿਵਾਸ ਤੋਂ ਗ੍ਰਿਫਤਾਰ ਕੀਤਾ ਸੀ।