ਨਵੀਂ ਦਿੱਲੀ, 22 ਮਾਰਚ

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਬੀਆਰਐੱਸ ਆਗੂ ਕੇ. ਕਵਿਤਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਘਟਨਾਕ੍ਰਮ ਇਸੇ ਕੇਸ ’ਚ ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ। ਜਸਟਿਸ ਸੰਜੀਵ ਖੰਨਾ, ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੇ ਕੇ. ਕਵਿਤਾ ਨੂੰ ਹੇਠਲੀ ਅਦਾਲਤ ’ਚ ਜਾਣ ਲਈ ਆਖਦਿਆਂ ਕਿਹਾ ਕਿ ਇਹ ਇੱਕ ਪ੍ਰਕਿਰਿਆ ਜਿਸ ਦੀ ਇਹ ਅਦਾਲਤ ਪਾਲਣਾ ਕਰ ਰਹੀ ਹੈ ਅਤੇ ਪ੍ਰੋਟੋੋਕੋਲ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ। ਦੱਸਣਯੋਗ ਹੈ ਕਿ ਕਵਿਤਾ ਨੂੰ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 23 ਮਾਰਚ ਤੱਕ ਈਡੀ ਦੀ ਹਿਰਾਸਤ ’ਚ ਹੈ। -ਪੀਟੀਆਈ

 

 

LEAVE A REPLY

Please enter your comment!
Please enter your name here