ਨਵੀਂ ਦਿੱਲੀ, 2 ਮਾਰਚ

ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਵੱਲੋਂ ਦਾਇਰ ਫਿਰੌਤੀ ਦੀ ਸ਼ਿਕਾਇਤ ‘ਤੇ ਸਾਬਕਾ ਮੰਤਰੀ ਸਤਿੰਦਰ ਜੈਨ ਵਿਰੁੱਧ ਸੀਬੀਆਈ ਜਾਂਚ ਦੀ ਇਜਾਜ਼ਤ ਦਿੱਤੀ ਹੈ। ਜੈਨ ’ਤੇ ਚੰਦਰਸ਼ੇਖਰ ਤੋਂ 10 ਕਰੋੜ ਰੁਪਏ ਵਸੂਲਣ ਦਾ ਦੋਸ਼ ਹੈ। ਰਾਜ ਨਿਵਾਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿਹਾੜ ਜੇਲ੍ਹ ਦੇ ਸਾਬਕਾ ਡਾਇਰੈਕਟਰ ਜਨਰਲ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐੱਲਜੀ ਨੇ ਭ੍ਰਿਸ਼ਟਾਚਾਰ ਰੋਕੂ (ਪੀਸੀ) ਐਕਟ ਦੀ ਧਾਰਾ 17ਏ ਦੇ ਤਹਿਤ ਜੈਨ ਖ਼ਿਲਾਫ਼ ਸੀਬੀਆਈ ਜਾਂਚ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here