ਨਵੀਂ ਦਿੱਲੀ, 28 ਮਾਰਚ
ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ ਸੂਚਨਾ ਦਿੱਤੀ ਗਈ। ਸਥਾਨਕ ਪੁਲੀਸ ਨੇ ਮੌਕੇ ਦਾ ਦੌਰਾ ਕੀਤਾ ਅਤੇ ਪਿੱਲਰ ’ਤੇ ਕਾਲੇ ਰੰਗ ਵਿੱਚ ਲਿਖਿਆ ‘ਦਿੱਲੀ ਬਣੇਗਾ ਖਾਲਿਸਤਾਨ’ ਮਿਲਿਆ।