ਨਵੀਂ ਦਿੱਲੀ, 4 ਮਾਰਚ

ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਰਾਜ ਵਿਧਾਨ ਸਭਾ ਵਿਚ ਵਿੱਤੀ ਸਾਲ 2024-25 ਲਈ 76,000 ਕਰੋੜ ਰੁਪਏ ਦੇ ਖਰਚੇ ਵਾਲਾ ਬਜਟ ਪੇਸ਼ ਕੀਤਾ। ਆਪਣਾ ਪਹਿਲਾ ਬਜਟ ਪੇਸ਼ ਕਰਦੇ ਹੋਏ ਆਤਿਸ਼ੀ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦਿੱਤੇ ਜਾਣਗੇ। ਆਤਿਸ਼ੀ ਨੇ ਆਪਣੇ ਬਜਟ ਭਾਸ਼ਨ ਵਿੱਚ ਕਿਹਾ ਕਿ ਸਰਕਾਰ ਰਾਮ ਰਾਜ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੈ।

LEAVE A REPLY

Please enter your comment!
Please enter your name here