ਗੀਤਾਂਜਲੀ ਗਾਇਤਰੀ

ਚੰਡੀਗੜ੍ਹ, 9 ਮਈ

ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜਜਪਾ ਵਿਧਾਇਕ ਦੁਸ਼ਯੰਤ ਚੌਟਾਲਾ ਨੇ ਪੱਤਰ ਭੇਜ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ’ਚ ਸਰਕਾਰ ਆਪਣਾ ਬਹੁਮਤ ਸਾਬਤ ਕਰੇ, ਕਿਉਂਕਿ ਉਹ ਘੱਟਗਿਣਤੀ ’ਚ ਰਹਿ ਗਈ ਹੈ। ਸ੍ਰੀ ਚੌਟਾਲਾ ਨੇ ਕਿਹਾ ਹੈ ਕਿ ਜੇ ਸਰਕਾਰ ਰਾਜਪਾਲ ਦੇ ਨਿਰਦੇਸ਼ਾਂ ‘ਤੇ ਸੈਸ਼ਨ ਬੁਲਾਉਣ ‘ਚ ਅਸਫਲ ਰਹਿੰਦੀ ਹੈ ਤਾਂ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here