ਜਗਤਾਰ ਸਿੰਘ ਨਹਿਲ

ਲੌਂਗੋਵਾਲ, 31 ਮਾਰਚ

ਇੱਥੋਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਲੌਂਗੋਵਾਲ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਸਹਿ.ਥਾਣੇਦਾਰ ਮੇਹਰ ਸਿੰਘ ਇੰਚਾਰਜ ਚੌਕੀ ਬਡਰੁੱਖਾਂ ਨੇ ਬੱਸ ਸਟੈਂਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਕਮਲਦੀਪ ਗੋਇਲ ਉਰਫ ਸੋਨੀ ਪੁੱਤਰ ਸੁਰੇਸ਼ ਕੁਮਾਰ ਵਾਸੀ ਸੁਨਾਮੀ ਪੱਤੀ ਲੌਂਗੋਵਾਲ ਬਾਹਰੋਂ ਅਫੀਮ ਲਿਆ ਕੇ ਵੇਚਦਾ ਹੈ। ਉਸ ਨੇ ਅੱਜ ਵੀ ਭਾਰੀ ਮਾਤਰਾ ਵਿੱਚ ਅਫ਼ੀਮ ਲਿਆ ਕੇ ਘਰ ਰੱਖੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਖਬਰੀ ਦੇ ਅਧਾਰ ’ਤੇ ਉਸ ਦੇ ਘਰ ਛਾਪਾ ਮਾਰਿਆ ਤਾਂ ਕਮਲਦੀਪ ਗੋਇਲ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਵਿਨੋਦ ਕੁਮਾਰ ਅਤੇ ਸਬ ਇੰਸਪੈਕਟਰ ਜਨਕ ਰਾਜ, ਸਹਿ. ਥਾਣੇਦਾਰ ਮੇਹਰ ਸਿੰਘ ਅਤੇ ਗੁਰਦਰਸ਼ਨ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here