ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 3 ਅਪਰੈਲ

ਇੱਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਜਣਿਆਂ ਨੂੰ ਗਾਂਜੇ ਸਣੇ ਗ੍ਰਿਫ਼ਤਾਰ ਕੀਤਾ ਹੈ।‌ ਥਾਣਾ ਮੋਤੀ ਨਗਰ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮਲਹੋਤਰਾ ਚੌਕ ਮੌਜੂਦ ਸੀ ਤਾਂ ਵਿਕਾਸ ਕੁਮਾਰ ਗੁਰਦੁਆਰਾ ਕੁਟੀਆ ਸਾਹਿਬ ਨੇੜੇ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ‌। ਉਹ ਪੁਲੀਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ‌ ਤਾਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੰਜ ਕਿਲੋ ਗਾਂਜਾ ਅਤੇ 300 ਰੁਪਏ ਨਗਦੀ ਬਰਾਮਦ ਹੋਈ।

ਇਸੇ ਤਰ੍ਹਾਂ ਥਾਣਾ ਟਿੱਬਾ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਅਮਰਜੀਤ ਕਲੋਨੀ ਨੇੜੇ ਮੌਜੂਦ ਸੀ ਤਾਂ ਸਵਿਤ ਗਿਰੀ ਆਉਂਦਾ ਦਿਖਾਈ ਦਿੱਤਾ। ਉਹ ਪੁਲੀਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜਨ ਲੱਗਾ ਤਾਂ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 1 ਕਿਲੋ ਗਾਂਜਾ ਬਰਾਮਦ ਹੋਇਆ।

 

LEAVE A REPLY

Please enter your comment!
Please enter your name here