ਨਵੀਂ ਦਿਲੀ (ਪਤਰ ਪ੍ਰੇਰਕ): ਦੱਖਣ-ਪੂਰਬੀ ਦਿੱਲੀ ਵਿੱਚ ਮੋਟਰਸਾਈਕਲ ਤਿਲਕਣ ਕਾਰਨ ਵਾਪਰੇ ਹਾਦਸੇ ਵਿੱਚ ਮਾਂ ਤੇ ਪੁੱਤਰ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸ਼ਾਂਤੀ ਦੇਵੀ ਅਤੇ ਉਸ ਦੇ ਪੁੱਤਰ ਰਾਹੁਲ ਵਾਸੀ ਫਰੀਦਾਬਾਦ ਵਜੋਂ ਹੋਈ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਨਲਾਈਟ ਕਲੋਨੀ ਪੁਲੀਸ ਸਟੇਸ਼ਨ ਨੂੰ ਕੱਲ੍ਹ ਦੇਰ ਰਾਤ ਸਰਾਏ ਕਾਲੇ ਖਾਨ ’ਚ ਹਾਦਸੇ ਸਬੰਧੀ ਸੂਚਨਾ ਮਿਲੀ। ਸੂਚਨਾ ਤੋਂ ਬਾਅਦ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਐਲ.ਐਨ.ਜੇ.ਪੀ ਹਸਪਤਾਲ ਦਾਖ਼ਲ ਕਰਵਾਇਆ। ਉਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਾਂ-ਪੁੱਤਰ ਆਪਣੇ ਘਰ ਤੋਂ ਆਈਟੀਓ ਵੱਲ ਜਾ ਰਹੇ ਸਨ। ਅਧਿਕਾਰੀ ਨੇ ਕਿਹਾ ਕਿ ਮਾਂ ਪਿਛਲੀ ਸੀਟ ਉਪਰ ਬੈਠੀ ਸੀ। ਇਕ ਚਸ਼ਮਦੀਦ ਅਨੁਸਾਰ ਵਿਅਕਤੀ ਤੋਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਣ ਮਗਰੋਂ ਮੋਟਰਸਾਈਕਲ ਸੜਕ ’ਤੇ ਡਿੱਗ ਗਿਆ ਤੇ ਡਿਵਾਈਡਰ ਨਾਲ ਟਕਰਾ ਗਿਆ ਸੀ।

LEAVE A REPLY

Please enter your comment!
Please enter your name here