ਪੱਤਰ ਪ੍ਰੇਰਕ

ਪੰਚਕੂਲਾ, 22 ਮਾਰਚ

ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰੌਬਰਟ ਵਾਡਰਾ ਨੇ ਅੱਜ ਇੱਥੇ ਗੁਰਦੁਆਰਾ ਨਾਢਾ ਸਾਹਿਬ ਅਤੇ ਮਾਤਾ ਮਨਸਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਰਮ ਅਤੇ ਸਿਆਸਤ ਅਲੱਗ-ਅਲੱਗ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕੰਮ ਵਿਰੋਧੀ ਪਾਰਟੀ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਕਿਹਾ, ‘‘ਜਿਹੜਾ ਦੁੱਖ ਕੇਜਰੀਵਾਲ ਝੇਲ ਰਹੇ ਹਨ, ਉਹ ਮੈਂ ਕਈ ਵਾਰ ਝੇਲ ਚੁੱਕਿਆ ਹਾਂ।’’ ਵਾਡਰਾ ਅਨੁਸਾਰ ਕੇਜਰੀਵਾਲ ਨੂੰ ਪਹਿਲੇ ਸੰਮਨ ’ਤੇ ਹੀ ਈਡੀ ਅੱਗੇ ਪੇਸ਼ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕਤੰਤਰ ’ਤੇ ਭਰੋਸਾ ਰੱਖਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦਾ ਕੋਈ ਵੀ ਸਥਾਨਕ ਆਗੂ ਮੌਜੂਦ ਨਹੀਂ ਸੀ।

LEAVE A REPLY

Please enter your comment!
Please enter your name here