ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਜੂਨ

ਇੱਥੇ ਪਲਾਸਟਿਕ ਦੇ ਕੱਚੇ ਮਾਲ ਦੇ ਨਿਰਮਾਣ ਯੂਨਿਟ ਵਿੱਚ ਅੱਜ ਅੱਗ ਲੱਗ ਗਈ ਪਰ ਘਟਨਾ ਦੌਰਾਨ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਅਨੁਸਾਰ ਬਾਹਰੀ ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ ਵਿੱਚ ਦੋ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਬਾਰੇ ਸਵੇਰੇ 8.26 ਵਜੇ ਪਤਾ ਲੱਗਿਆ। ਸੂਚਨਾ ਮਿਲਣ ਮਗਰੋਂ ਅੱਗ ’ਤੇ ਕਾਬੂ ਪਾਉਣ ਲਈ 30 ਫਾਇਰ ਟੈਂਡਰ ਭੇਜੇ ਗਏ ਅਤੇ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਪਹਿਲੀ ਮੰਜ਼ਿਲ ’ਤੇ ਸ਼ਾਰਟ ਸਰਕਟ ਹੋਣ ਦਾ ਸ਼ੱਕ ਹੈ। ਉਨ੍ਹਾਂ ਦੱਸਿਆ ਕਿ ਕੁਝ ਦੇਰ ਲਈ ਦਿੱਲੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਸੜਕ ’ਤੇ ਆਵਾਜਾਈ ਰੋਕ ਦਿੱਤੀ ਸੀ ਜਿਸ ਕਰਕੇ ਉਥੇ ਅੱਗ ਬੁਝਾਊ ਇੰਜਣਾਂ ਨੂੰ ਪਹੁੰਚਣ ਵਿੱਚ ਕੋਈ ਦਿੱਕਤ ਨਹੀਂ ਹੋਈ।

ਗਾਜ਼ੀਆਬਾਦ ਫੈਕਟਰੀ ਵਿੱਚ ਲੱਗੀ ਅੱਗ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਸਾਹਿਬਾਬਾਦ ਸਾਈਟ 4 ਉਦਯੋਗ ਖੇਤਰ ਵਿੱਚ ਵੀ ਅੱਜ ਤੜਕੇ ਇੱਕ ਫੈਕਟਰੀ ਵਿੱਚ ਅੱਗ ਲੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here