ਪੱਤਰ ਪ੍ਰੇਰਕ

ਪਟਿਆਲਾ, 21 ਫਰਵਰੀ

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੀ ਚਰਚਾ ਜ਼ੋਰਾਂ ’ਤੇ ਹੈ। ਹਾਲਾਂ ਕਿ ਨਵਜੋਤ ਸਿੱਧੂ ਕਹਿ ਚੁੱਕੇ ਹਨ ਕਿ ਉਹ ਕਾਂਗਰਸ ਪਾਰਟੀ ਨਾਲ ਗ਼ੱਦਾਰੀ ਨਹੀਂ ਕਰਨਗੇ ਪਰ ਫਿਰ ਵੀ ਅੱਜ ਇਹ ਚਰਚਾ ਸੁਣਨ ਨੂੰ ਮਿਲਦੀ ਰਹੀ ਕਿ ਨਵਜੋਤ ਸਿੱਧੂ ਭਾਜਪਾ ਵਿੱਚ ਜਾ ਸਕਦੇ ਹਨ।

ਚਰਚਾ ਹੈ ਕਿ ਨਵਜੋਤ ਸਿੱਧੂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਾਉਣ ਲਈ ਤਿਆਰ ਕੀਤਾ ਜਾਵੇਗਾ, ਹਾਲਾਂ ਕਿ ਨਵਜੋਤ ਸਿੱਧੂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਨ ਕਿ ਉਹ ਹੁਣ ਪੰਜਾਬ ਦੀ ਰਾਜਨੀਤੀ ਹੀ ਕਰਨਗੇ, ਉਹ ਕੇਂਦਰੀ ਰਾਜਨੀਤੀ ਵਿੱਚ ਨਹੀਂ ਜਾਣਗੇ। ਨਵਜੋਤ ਸਿੱਧੂ ਦੇ ਖ਼ੇਮੇ ਵੱਲੋਂ ਕਿਹਾ ਗਿਆ ਕਿ ਇਹ ਚਰਚਾ ਭਾਜਪਾ ਵੱਲੋਂ ਹੀ ਫੈਲਾਈਆਂ ਜਾ ਰਹੀਆਂ ਹਨ ਤਾਂ ਕਿ ਉਨ੍ਹਾਂ ਦਾ ਲਾਭ ਹੋ ਸਕੇ, ਜਦ ਕਿ ਨਵਜੋਤ ਸਿੱਧੂ ਕਦੇ ਵੀ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਕਰਕੇ ਪੰਜਾਬ ਦੇ ਮੁੱਖ ਮੰਤਰੀ ਪਦ ਤੋਂ ਅਸਤੀਫਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਕਿਵੇਂ ਨਵਜੋਤ ਨੂੰ ਭਾਜਪਾ ਵਿੱਚ ਸ਼ਾਮਲ ਹੁੰਦਾ ਦੇਖਣਾ ਚਾਹੁਣਗੇ।

LEAVE A REPLY

Please enter your comment!
Please enter your name here