ਗੁਰਨਾਮ ਸਿੰਘ ਅਕੀਦਾ

ਪਟਿਆਲਾ, 17 ਮਾਰਚ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਨਾਜਾਇਜ਼ ਖਣਨ ਦਾ ਮਾਮਲਾ ਮੁੜ ਚੁੱਕਿਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਰੂਪਨਗਰ ਜ਼ਿਲ੍ਹੇ ਦੇ ਇਕ ਪਿੰਡ ’ਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਲਿਖਿਆ ਹੈ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ ਨੂੰ ਵੱਡੇ ਪੱਧਰ ’ਤੇ ਤਬਾਹ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here