ਖੇਤਰੀ ਪ੍ਰਤੀਨਿਧ

ਪਟਿਆਲਾ, 4 ਅਪਰੈਲ

ਸ਼ੰਭੂ ਬਾਰਡਰ ‘ਤੇ ਅੱਜ 52ਵੇਂ ਦਿਨ ਵੀ ਮੋਰਚਾ ਜਾਰੀ ਰਿਹਾ। ਇਸ ਮੌਕੇ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਕਿ ਮੋਰਚੇ ਦੀ ਤਾਕਤ ਘਟਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਾਟਰ ਕੈਨਨ ਹੀਰੋ ਨਵਦੀਪ ਸਿੰਘ ਜਲਬੇੜਾ ਨੂੰ ਹਰਿਆਣਾ ਪੁਲੀਸ ਨੇ ਪਿਛਲੇ ਹਫ਼ਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਰਿਹਾਈ ਲਈ 7 ਅਪਰੈਲ ਨੂੰ ਪੂਰੇ ਭਾਰਤ ਵਿੱਚ ਜ਼ਿਲ੍ਹਾ ਪੱਧਰੀ ਹੈੱਡਕੁਆਰਟਰਾਂ ਵਿਖੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਜੇ ਉਸਨੂੰ ਰਿਹਾਅ ਨਾ ਕੀਤਾ ਗਿਆ ਤਾਂ 9 ਅਪਰੈਲ ਨੂੰ ਅੰਮ੍ਰਿਤਸਰ ਤੋਂ ਦਿੱਲੀ ਰੇਲਵੇ ਲਾਈਨਾਂ ’ਤੇ ਜਾਮ ਲਗਾਇਆ ਜਾਵੇਗਾ। ਸ਼ੰਭੂ ਬਾਰਡਰ ਨੇੜੇ ਪੱਕੇ ਤੌਰ ’ਤੇ ਨਾਕਾਬੰਦੀ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here