ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਮਾਰਚ
ਆਮਦਨ ਕਰ ਵਿਭਾਗ ਨੇ ਕਥਿਤ ਟੈਕਸ ਚੋਰੀ ਦੀ ਆਪਣੀ ਜਾਂਚ ਤਹਿਤ ਅੱਜ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਅਤੇ ਕੁਝ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਯਾਦਵ (45) ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਦਿੱਲੀ ਵਿਧਾਨ ਸਭਾ ਵਿੱਚ ਮਟਿਆਲਾ ਸੀਟ ਦੀ ਪ੍ਰਤੀਨਿਧਤਾ ਕਰਦੇ ਹਨ। ਸੂਤਰਾਂ ਨੇ ਦੱਸਿਆ ਕਿ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਘੁਮਾਣਹੇੜਾ ਪਿੰਡ ‘ਚ ‘ਆਪ’ ਵਿਧਾਇਕ ਅਤੇ ਕੁਝ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।