ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 26 ਅਪਰੈਲ

ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਸ਼ਾ ਤਸਕਰੀ ਦੇ ਕਰੀਬ ਪੰਜ ਸਾਲ ਪੁਰਾਣੇ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਅਨਿਲ ਮੁਖੀਆ ਵਾਸੀ ਧਨਾਸ (ਚੰਡੀਗੜ੍ਹ) ਨੂੰ ਦੋਸ਼ੀ ਕਰਾਰ ਦਿੰਦਿਆਂ ਦਸ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 12 ਨਵੰਬਰ 2019 ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਅਨਿਲ ਮੁਖੀਆ ਨੂੰ 265 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਸਬੰਧੀ ਐੱਸਟੀਐੱਫ਼ ਥਾਣਾ ਮੁਹਾਲੀ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਐੱਸਟੀਐੱਫ਼ ਵੱਲੋਂ ਪੇਸ਼ ਸਬੂਤਾਂ ਨੂੰ ਆਧਾਰ ਬਣਾ ਕੇ ਅਨਿਲ ਮੁਖੀਆ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦਸ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਦੋਸ਼ੀ ਵੱਲੋਂ ਜੁਰਮਾਨੇ ਦੀ ਰਾਸ਼ੀ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਇੱਕ ਸਾਲ ਹੋਰ ਵਾਧੂ ਸਜ਼ਾ ਭੁਗਤਣੀ ਪਵੇਗੀ।

LEAVE A REPLY

Please enter your comment!
Please enter your name here