ਆਤਿਸ਼ ਗੁਪਤਾ

ਚੰਡੀਗੜ੍ਹ, 8 ਮਈ

ਹਰਿਆਣਾ ਵਿੱਚ ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਭਾਜਪਾ ਤੋਂ ਹਮਾਇਤ ਵਾਪਸ ਲੈਣ ਤੋਂ ਬਾਅਦ ਅੱਜ ਜਨ ਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਬਹੁਮਤ ਸਾਬਤ ਕਰਨ ਜਾਂ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣਾ ਬਹੁਮਤ ਗਵਾ ਚੁੱਕੀ ਹੈ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here