ਪੱਤਰ ਪ੍ਰੇਰਕ

ਕਾਹਨੂੰਵਾਨ, 24 ਫਰਵਰੀ

ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾਂ ਵਿੱਚ ਅੱਧੀ ਦਰਜਨ ਦੇ ਕਰੀਬ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਪੀੜਤ ਮਨਜੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ ਅਤੇ ਪਰਮਜੀਤ ਸਿੰਘ ਭੱਟੀਆਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ। ਕਿਸਾਨ ਆਗੂ ਗੁਰਪ੍ਰੀਤ ਸਿੰਘ ਨਾਨੋਵਾਲ ਨੇ ਕਿਹਾ ਕਿ ਬੇਟ ਖੇਤਰ ਵਿੱਚ ਮੋਟਰਾਂ ਚੋਰੀ ਹੋਣ ਦਾ ਸਿਲਸਲਾ ਜਾਰੀ ਹੈ। ਬੀਤੇ ਦਿਨ ਵੀ ਦਰਜਨ ਦੇ ਕਰੀਬ ਮੋਟਰਾਂ ਚੋਰੀ ਹੋ ਚੁੱਕੀਆਂ ਸਨ ਪਰ ਅਜੇ ਤੱਕ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਟਰਾਂ ਚੋਰੀ ਹੋਣ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਐੱਸਐੱਚਓ ਸੁਮਨਪ੍ਰੀਤ ਕੌਰ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਪੁਲੀਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਚੋਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾ ਸਕੇ।

LEAVE A REPLY

Please enter your comment!
Please enter your name here