ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 14 ਫਰਵਰੀ

ਨਿਊਜ਼ੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਕੀਤੀ, ਜਿਸ ਵਿਚ ਨਿਊਜ਼ੀਲੈਂਡ ’ਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਗਈ। ਸਿੱਖ ਵਫਦ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਊਜ਼ੀਲੈਂਡ ’ਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਗੱਲ ਕਰਦਿਆਂ ਦਲਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਰ ਖਿੱਤੇ ਵਿਚ ਵਸਦੇ ਸਿੱਖਾਂ ਲਈ ਪੰਥ ਦੀ ਮਦਦ ਵਾਸਤੇ ਹਰ ਸਮੇਂ ਆਵਾਜ਼ ਉਠਾਈ ਹੈ। ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ਼ਾਂ ਨੇ ਪੂਰੀ ਦੁਨੀਆਂ ਵਿਚ ਸਿੱਖ ਕੌਮ ਦਾ ਨਾਮ ਉੱਚਾ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਅੇਡਵੋਕੇਟ ਧਾਮੀ ਨੇ ਦਲਜੀਤ ਸਿੰਘ ਅਤੇ ਉਨ੍ਹਾਂ ਨਾਲ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੇ ਜਤਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ।

LEAVE A REPLY

Please enter your comment!
Please enter your name here