ਨਵੀਂ ਦਿੱਲੀ, 6 ਮਈ

ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਅੱਜ ਸਪਸ਼ਟ ਕੀਤਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ ਦਾ ਪੇਪਰ ਦੇ ਲੀਕ ਹੋਣ ਦਾ ਦਾਅਵਾ ਕਰਨ ਵਾਲੀਆਂ ਖ਼ਬਰਾਂ  ਬੇਬੁਨਿਆਦ ਹਨ। ਏਜੰਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਨੀਟ-ਯੂਜੀ ਪ੍ਰਸ਼ਨ ਪੱਤਰ ਦੀ ਕਥਿਤ ਤਸਵੀਰ ਦਾ ਅਸਲ ਪ੍ਰਸ਼ਨ ਪੱਤਰ ਨਾਲ ਕੋਈ ਸਬੰਧ ਨਹੀਂ ਹੈ। ਐੱਨਟੀਏ ਦੀ ਸੀਨੀਅਰ ਡਾਇਰੈਕਟਰ ਸਾਧਨਾ ਪਰਾਸ਼ਰ ਨੇ ਕਿਹਾ ਕਿ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਕੋਈ ਵੀ ਬਾਹਰੀ ਵਿਅਕਤੀ ਜਾਂ ਏਜੰਸੀ ਕੇਂਦਰਾਂ ਤੱਕ ਨਹੀਂ ਪਹੁੰਚ ਸਕਦਾ। ਪ੍ਰੀਖਿਆ ਕੇਂਦਰਾਂ ਦੇ ਗੇਟ ਬੰਦ ਹੋਣ ਤੋਂ ਬਾਅਦ ਬਾਹਰੋਂ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਇਨਕਾਰ ਕੀਤਾ ਹੈ।

LEAVE A REPLY

Please enter your comment!
Please enter your name here