ਸਰਬਜੀਤ ਸਿੰਘ ਭੰਗੂ

ਪਟਿਆਲਾ, 24 ਫਰਵਰੀ

ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਅਤੇ ਟੀਮ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਰਿਵਾਲਵਰ ਅਤੇ ਪਿਸਤੌਲ ਬਰਾਮਦ ਕੀਤਾ ਹੈ। ਬਰਾਮਦ ਕੀਤੇ ਦੋਵੇਂ ਰਿਵਾਲਵਰ ਅਮਰੀਕਾ ਦੇ ਬਣੇ ਹਨ। ਅੱਜ ਥਾਣਾ ਤ੍ਰਿਪੜੀ ਵਿਖੇ ਡੀਐੱਸਪੀ (ਸਿਟੀ ਟੂ) ਜੰਗਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮ ਦੀ ਪਛਾਣ ਕੈਸ ਪੁੱਤਰ ਮੁਹੰਮਦ ਰਜ਼ਮਾਨ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ, ਜਿਸ ਨੂੰ ਥਾਣੇ ਦੇ ਅਧੀਨ ਪੈਂਦੇ ਪਿੰਡ ਰੋਂਗਲਾ ਕੋਲੋਂ ਕਾਬੂ ਕੀਤਾ ਗਿਆ। ਮਿਲੀ ਇਤਲਹ ‘ਤੇ ਰੋਂਗਲਾ ਪਿੰਡ ਦੇ ਕੋਲ ਲਾਏ ਨਾਕੇ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਕਾਬੂ ਕੀਤਾ ਗਿਆ।  ਉਸ ਦੇ ਕਬਜ਼ੇ ਵਿੱਚੋਂ ਦੋ ਵਿਦੇਸ਼ੀ ਰਿਵਾਲਵਰ ਅਤੇ ਪਿਸਤੌਲ ਬਰਾਮਦ ਹੋਇਆ। ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਥਾਣਾ ਤ੍ਰਿਪੜੀ (ਪਟਿਆਲਾ) ਵਿਖੇ ਕੇਸ ਦਰਜ ਕੀਤਾ ਗਿਆ ਹੈ। ਇੰਸਪੈਕਟਰ ਗੁਰਪ੍ਰੀਤ ਭਿੰਡਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਪੁਲੀਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਿਸ ਦੌਰਾਨ ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here