ਇਸਲਾਮਾਬਾਦ/ਕਾਬੁਲ, 18 ਮਾਰਚ

ਪਾਕਿਸਤਾਨ ਦੇ ਅਸ਼ਾਂਤ ਸ਼ਹਿਰਾਂ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲਿਆਂ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਸ਼ਬਦੀ ਜੰਗ ਦੌਰਾਨ ਪਾਕਿਸਤਾਨ ਨੇ ਅੱਜ ਅਫ਼ਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ ਵਿੱਚ ਹਵਾਈ ਹਮਲੇ ਕੀਤੇ, ਜਿਸ ਵਿੱਚ ਤਿੰਨ ਬੱਚਿਆਂ ਸਮੇਤ ਅੱਠ ਨਾਗਰਿਕ ਮਾਰੇ ਗਏ। ਅਫ਼ਗਾਨਿਸਤਾਨ ਦੀ ਅੰਤਰਿਮ ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਹਮਲਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਦੇਸ਼ ਦੇ ਪਕਤਿੱਕਾ ਅਤੇ ਖੋਸਤ ਸੂਬਿਆਂ ਦੇ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪਾਕਿਸਤਾਨ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ।

LEAVE A REPLY

Please enter your comment!
Please enter your name here