ਇਸਲਾਮਾਬਾਦ/ਲਾਹੌਰ, 10 ਫਰਵਰੀ

ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਨੇ ਆਮ ਚੋਣਾਂ ਦੇ ਨਤੀਜਿਆਂ ਮਗਰੋਂ ਅੱਜ ਦੇਸ਼ ਦੀ ਵੰਡੀ ਹੋਈ ਸਿਆਸੀ ਲੀਡਰਸ਼ਿਪ ਨੂੰ ਅਪੀਲ ਕੀਤੀ ਸਾਰੀਆਂ ਜਮਹੂਰੀ ਤਾਕਤਾਂ ਮਿਲ ਕੇ ਗੱਠਜੋੜ ਸਰਕਾਰ ਦਾ ਗਠਨ ਕਰਨ। ਇਸ ਤੋਂ ਇੱਕ ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਰਲੀ-ਮਿਲੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਨਵਾਜ਼ ਸ਼ਰੀਫ ਨੂੰ ਫੌਜ ਦੀ ਹਮਾਇਤ ਹਾਸਲ ਦੱਸੀ ਜਾ ਰਹੀ ਹੈ। ਚੋਣ ਨਤੀਜਿਆਂ ’ਚ ਪਾਕਿਸਤਾਨ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਦਿਖਾਈ ਨਹੀਂ ਦੇ ਰਿਹਾ। ਪਾਕਿਸਤਾਨ ਚੋਣ ਕਮਿਸ਼ਨ ਅਨੁਸਾਰ ਨੈਸ਼ਨਲ ਅਸੈਂਬਲੀ ਦੀਆਂ 265 ’ਚੋਂ 255 ਸੀਟਾਂ ’ਤੇ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ਤੇ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਵੱਧ 100 ਸੀਟਾਂ ਜਿੱਤੀਆਂ ਹਨ।

LEAVE A REPLY

Please enter your comment!
Please enter your name here