ਇਸਲਾਮਾਬਾਦ, 3 ਮਾਰਚ

ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੇ ਸੀਨੀਅਰ ਆਗੂ ਸ਼ਾਹਬਾਜ਼ ਸ਼ਰੀਫ਼ ਦਾ ਪਿਛਲੇ ਮਹੀਨੇ ਹੋਈਆਂ ਚੋਣਾਂ ’ਚ ਮਿਲੇ ਅਧੂਰੇ ਫਤਵੇ ਦੇ ਬਾਵਜੂਦ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਉਨ੍ਹਾਂ ਨੂੰ ਅੱਜ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਅਗਲਾ ਪ੍ਰਧਾਨ ਮੰਤਰੀ ਚੁਣਿਆ ਜਾਵੇਗਾ। ਪੀਐਮਐਲ ਐਨ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਾਂਝੇ ਉਮੀਦਵਾਰ ਸ਼ਾਹਬਾਜ਼ ਨੇ ਸ਼ਨਿਚਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪ ਦਿੱਤਾ ਸੀ। ਸ਼ਾਹਬਾਜ਼ (72) ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ (74) ਦੇ ਛੋਟੇ ਭਰਾ ਹਨ। ਸਾਰਿਆਂ ਨੂੰ ਹੈਰਾਨੀ ’ਚ ਪਾਉਂਦਿਆਂ ਨਵਾਜ਼ ਸ਼ਰੀਫ਼ ਨੇ ਗੱਠਜੋੜ ਸਰਕਾਰ ਦੀ ਅਗਵਾਈ ਲਈ ਸ਼ਾਹਬਾਜ਼ ਦਾ ਸਮਰਥਨ ਕੀਤਾ ਹੈ। ਵਿਦੇਸ਼ੋਂ ਪਰਤੇ ਨਵਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਨਾ ਬਣਨ ਦਾ ਫੈਸਲਾ ਕੀਤਾ ਕਿਉਂਕਿ ਉਨ੍ਹਾਂ ਦੀ ਪਾਰਟੀ ਨੂੰ ਆਪਣੇ ਦਮ ’ਤੇ ਸਰਕਾਰ ਬਣਾਉਣ ਲਈ ਚੋਣਾਂ ’ਚ ਪੂਰਾ ਬਹੁਮਤ ਨਹੀਂ ਸੀ ਮਿਲਿਆ।

LEAVE A REPLY

Please enter your comment!
Please enter your name here