ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 22 ਅਪਰੈਲ

ਸਿੱਖ ਫ਼ਲਸਫ਼ਾ, ਅੰਬੇਡਕਰਵਾਦੀ ਅਤੇ ਮਾਰਕਸਵਾਦੀ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾ ’ਤੇ ਆਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲਿਸਟ ਅਲਾਇੰਸ (ਪੀ.ਐੱਸ.ਏ) ਨੇ ਅੱਜ ਪਟਿਆਲਾ ਲੋਕ ਸਭਾ ਹਲਕੇ ਤੋਂ ਮਨਦੀਪ ਸਿੰਘ ਨੱਤਿਆਂ (ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ) ਨੂੰ ਉਮੀਦਵਾਰ ਬਣਾਇਆ ਹੈ। ਅਲਾਇੰਸ ਦੇ ਚੇਅਰਮੈਨ ਕੁਲਦੀਪ ਸਿੰਘ ਇਸਾਪੁਰੀ ਨੇ ਦੱਸਿਆ ਕਿ ਇਸ ਅਲਾਇੰਸ ਦੇ ਵਿੱਚ ਬਹੁਜਨ ਮੁਕਤੀ ਪਾਰਟੀ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ), ਸ਼੍ਰੋਮਣੀ ਅਕਾਲੀ ਦਲ ਫ਼ਤਿਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਭਾਰਤ ਮੁਕਤੀ ਮੋਰਚਾ ਪੰਜਾਬ, ਲੋਕ ਰਾਜ ਪਾਰਟੀ, ਰਾਸ਼ਟਰੀ ਕ੍ਰਾਂਤੀ ਪਾਰਟੀ ਅੰਬੇਡਕਰ ਵਾਦੀ, ਬਹੁਜਨ ਮੁਕਤੀ ਪਾਰਟੀ ਚੰਡੀਗੜ੍ਹ, ਰਾਸ਼ਟਰੀ ਪਿਛੜਾ ਵਰਗ ਮੋਰਚਾ ਪੰਜਾਬ, ਆਪਣਾ ਸਮਾਜ ਪਾਰਟੀ, 11 ਨਿਹੰਗ ਸਿੰਘ ਜਥੇਬੰਦੀਆਂ, ਸੰਵਿਧਾਨ ਬਚਾਓ ਦੇਸ਼ ਬਚਾਓ ਸੰਘਰਸ਼ ਸਮਿਤੀ, ਰਾਸ਼ਟਰੀ ਕਿਸਾਨ ਮੋਰਚਾ ਪੰਜਾਬ, ਬਹੁਜਨ ਮੁਕਤੀ ਮੋਰਚਾ ਚੰਡੀਗੜ੍ਹ ਆਦਿ ਸਮਾਜਿਕ ਤੇ ਰਾਜਨੀਤਿਕ ਸੰਗਠਨ ਸ਼ਾਮਲ ਹਨ।

LEAVE A REPLY

Please enter your comment!
Please enter your name here