ਪੱਤਰ ਪ੍ਰੇਰਕ

ਨਿਹਾਲ ਸਿੰਘ ਵਾਲਾ, 3 ਅਪਰੈਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲੀਸ ਤੇ ਨੀਮ ਫ਼ੌਜੀ ਬਲਾਂ ਵੱਲੋਂ ਡੀਐੱਸਪੀ ਮੋਗਾ ਹਰੀਸ਼ ਬਹਿਲ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਵਿੱਚ ਫਲੈਗ ਮਾਰਚ ਕੀਤਾ ਗਿਆ। ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਲੋਕਾਂ ਦੇ ਮਨ ਵਿੱਚੋਂ ਡਰ ਦੂਰ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਨਿਹਾਲ ਸਿੰਘ ਵਾਲਾ ਤੇ ਹਲਕੇ ਦੇ ਪਿੰਡਾਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ ਹੈ।

ਜ਼ੀਰਾ (ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਜ਼ੀਰਾ ਪੁਲੀਸ ਵੱਲੋਂ ਐੱਸਐੱਸਪੀ ਸੋਮਿਆ ਮਿਸ਼ਰਾ ਅਤੇ ਡੀਐੱਸਪੀ ਜ਼ੀਰਾ ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਥਾਣਾ ਸਿਟੀ ਜ਼ੀਰਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿੱਚੋਂ ਗੁਜ਼ਰਿਆ। ਇਸ ਮੌਕੇ ਥਾਣਾ ਸਿਟੀ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ ਕੰਵਲਜੀਤ ਰਾਏ, ਐੱਸਐੱਚਓ ਥਾਣਾ ਸਦਰ ਜਗਦੇਵ ਸਿੰਘ ਅਤੇ ਬੀਐੱਸਐੱਫ ਦੇ ਅਸਿਸਟੈਂਟ ਕਮਾਂਡੈਂਟ ਰਜਿੰਦਰ ਭਾਖਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here