ਨਵੀਂ ਦਿੱਲੀ, 5 ਅਪਰੈਲ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਇੰਡੀਆ ਗੱਠਜੋੜ ਨੇ ਫ਼ੈਸਲਾ ਕੀਤਾ ਹੈ ਕਿ ਇਸ ਦੇ ਪ੍ਰਧਾਨ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਚੋਣਾਂ ਜਿੱਤਣ ਮਗਰੋਂ ਗੱਠਜੋੜ ਵੱਲੋਂ ਸਾਂਝੇ ਤੌਰ ’ਤੇ ਲਿਆ ਜਾਵੇਗਾ। ਉਨ੍ਹਾਂ ਭਰੋਸਾ ਜ਼ਾਹਿਰ ਕੀਤਾ ਕਿ ਐੱਨਡੀਏ ਦੀ 2024 ਦੀ ਚੋਣ ਮੁਹਿੰਮ ਦਾ ਹਸ਼ਰ 2004 ਦੀ ‘ਇੰਡੀਆ ਸ਼ਾਈਨਿੰਗ’ ਦੀ ਤਰ੍ਹਾਂ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਤਬਾਹ ਕਰਨ ਤੇ ਇਸ ਬਚਾਉਣ ਵਾਲੀਆਂ ਦੋ ਤਾਕਤਾਂ ਵਿਚਾਲੇ ਹੋ ਰਹੀਆਂ ਹਨ।ਕਾਂਗਰਸ ਦੇ ਮੈਨੀਫੈਸਟੋ ਜਾਰੀ ਕਰਨ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਇਹ ਮੀਡੀਆ ਵੱਲੋਂ ਪ੍ਰਚਾਰੇ ਜਾ ਰਹੇ ਮੁਕਾਬਲੇ ਤੋਂ ਕਿਤੇ ਵੱਧ ਨੇੜਲਾ ਮੁਕਾਬਲਾ ਹੈ ਅਤੇ ਉਨ੍ਹਾਂ ਚੋਣਾਂ ਜਿੱਤਣ ਦਾ ਭਰੋਸਾ ਜ਼ਾਹਿਰ ਕੀਤਾ।

 

LEAVE A REPLY

Please enter your comment!
Please enter your name here