ਸੋਨਿਤਪੁਰ (ਅਸਾਮ), 8 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸਾਮ ਦੀ ਦੋ ਦਿਨਾ ਯਾਤਰਾ ’ਤੇ ਸੋਨਿਤਪੁਰ ਜ਼ਿਲ੍ਹੇ ਦੇ ਤੇਜਪੁਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ ਇਥੇ 18,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪੀਐਮ ਮੋਦੀ ਰਾਤ ਦੇ ਠਹਿਰਨ ਲਈ ਕਾਜ਼ੀਰੰਗਾ ਨੈਸ਼ਨਲ ਪਾਰਕ ਅਤੇ ਟਾਈਗਰ ਰਿਜ਼ਰਵ ਲਈ ਰਵਾਨਾ ਹੋਏ ਹਨ।

LEAVE A REPLY

Please enter your comment!
Please enter your name here