ਮੰਡੀ, 3 ਅਪਰੈਲ

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਅਦਾਕਾਰਾ ਕੰਗਨਾ ਰਣੌਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਗਵਾਨ ਰਾਮ ਅਤੇ ਭਗਵਾਨ ਵਿਸ਼ਨੂੰ ਦਾ ‘ਅੰਸ਼’ (ਭਾਗ) ਹਨ। ਮੰਡੀ ਲੋਕ ਸਭਾ ਸੀਟ ਅਧੀਨ ਪੈਂਦੇ ਕਰਸੋਗ ਵਿਧਾਨ ਸਭਾ ਹਲਕੇ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਸ ਨੇ ਮੋਦੀ ਨੂੰ ਭਗਵਾਨ ਰਾਮ ਦਾ ਪ੍ਰਤੀਕ ਕਿਹਾ। ਉਸ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਔਰਤਾਂ ਮਹਿਸੂਸ ਕਰ ਰਹੀਆਂ ਹਨ ਕਿ ਕੋਈ ਉਨ੍ਹਾਂ ਲਈ ਫਿਕਰਮੰਦ ਹੈ। ਮੋਦੀ ਨੇ ਇਸ ਸੀਟ ਤੋਂ ਚੋਣ ਲੜਨ ਲਈ ਮੰਡੀ ਦੀ ਧੀ (ਕੰਗਨਾ) ਨੂੰ ਚੁਣਿਆ ਹੈ, ਉਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਮੋਦੀ ਲਈ ਤੀਜੀ ਪਾਰੀ ਯਕੀਨੀ ਬਣਾਉਣ ਲਈ ਉਸ ਨੂੰ ਵੋਟ ਦੇਣ। -ਪੀਟੀਆਈ

LEAVE A REPLY

Please enter your comment!
Please enter your name here