ਨਿਰੰਜਣ ਬੋਹਾ

ਬੋਹਾ, 18 ਮਾਰਚ

ਇੱਥੇ ਲਿਵ ਇਨ ਰਿਲੇਸ਼ਨ ਵਿਚ ਰਹਿ ਰਹੇ ਇਕ ਪ੍ਰੇਮੀ ਜੋੜੇ ਦੀ ਪਰਿਵਾਰਕ ਮੈਂਬਰਾਂ ਵੱਲੋਂ ਅਣਖ ਖਾਤਰ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਗਾਦੜਪੱਤੀ ਬੋਹਾ ਦਾ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਤੇ ਗੁਰਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਆਪਣੇ ਪਰਿਵਾਰਾਂ ਦੀ ਮਰਜ਼ੀ ਤੋਂ ਉਲਟ ਲਿਵ ਇਨ ਰਿਲੇਸ਼ਨ ਤਹਿਤ ਬੋਹਾ ਤੋਂ ਬਾਹਰ ਕਿਸੇ ਸ਼ਹਿਰ ਵਿਚ ਰਹਿ ਰਹੇ ਸਨ। ਗੁਰਪ੍ਰੀਤ ਸਿੰਘ ਪਹਿਲਾਂ ਵੀ ਵਿਆਹਿਆ ਹੋਇਆ ਸੀ ਤੇ ਦੋ ਬੱਚਿਆਂ ਦਾ ਬਾਪ ਸੀ। ਬੀਤੇ ਦਿਨੀਂ ਮੁਲਜ਼ਮਾਂ ਵੱਲੋਂ ਉਸ ਨੂੰ ਉਸ ਦੀ ਪੋਤੀ ਨਾਲ ਮਿਲਾਉਣ ਦੇ ਬਹਾਨੇ ਖੇਤ ਬੁਲਾਇਆ ਤੇ ਤੇਜ਼ਧਾਰ ਹਥਿਆਰਾਂ ਨਾਲ ਦੋਹਾਂ ਦਾ ਕਤਲ ਕਰ ਦਿੱਤਾੇ ਪੁਲੀਸ ਨੇ ਪੰਜ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here