ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕਰਕੇ ਹਾੜ੍ਹੀ ਸੀਜ਼ਨ ਦੀ ਮੁੱਖ ਫ਼ਸਲ ਕਣਕ ਦੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 1 ਅਪਰੈਲ ਤੋਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਚੇਅਰਮੈਨ ਬਰਸਟ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਕੇ ਚੰਗੀ ਕਾਰਗੁਜ਼ਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ। ਮੀਟਿੰਗ ਵਿੱਚ ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਤੇ ਗੁਰਿੰਦਰ ਸਿੰਘ ਚੀਮਾ, ਜੀਐਮ ਅਸਟੇਟ ਮਨਜੀਤ ਸਿੰਘ ਸੰਧੂ, ਡੀਜੀਐਮ ਮਾਰਕੀਟਿੰਗ ਸਵਰਨ ਸਿੰਘ, ਡੀਜੀਐਮ ਅਸਟੇਟ ਸ੍ਰੀਮਤੀ ਭਜਨ ਕੌਰ, ਕਾਰਜਕਾਰੀ ਇੰਜੀਨੀਅਰ ਗੁਰਿੰਦਰ ਪਾਲ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਹਾਜ਼ਰ ਸਨ।

 

LEAVE A REPLY

Please enter your comment!
Please enter your name here