ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 28 ਅਪਰੈਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਵੋਟਰਾਂ ਤੱਕ ਚੋਣ ਕਮਿਸ਼ਨ ਦੀ ਸਾਰੀ ਜਾਣਕਾਰੀ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸਬੰਧੀ ਆਮ ਜਨਤਾ ਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ। ਇਹ ਚੈਨਲ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਉਨ੍ਹਾਂ ਕਿਹਾ ਕਿ ਜਾਣਕਾਰੀ ਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਪੌਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ ਫੇਸਬੁੱਕ ਲਾਈਵਜ਼ ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵਟਸਐਪ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here