ਸ਼ਗਨ ਕਟਾਰੀਆ

ਬਠਿੰਡਾ, 9 ਮਈ

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪ ਗਿਆ ਹੈ। ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਭਲਕੇ 10 ਮਈ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਿਕ ਭਲਕ ਤੋਂ ਪੱਛਮੀ ਗੜਬੜੀ ਸ਼ੁਰੂ ਹੋਵੇਗੀ ਜੋ 13 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪਵੇਗਾ। 40 ਡਿਗਰੀ ਤੋਂ ਵਧ ਤਾਪਮਾਨ ਵਾਲੇ ਸ਼ਹਿਰਾਂ ’ਚ ਫਿਰੋਜ਼ਪੁਰ, ਪਠਾਨਕੋਟ, ਫਰੀਦਕੋਟ, ਸਮਰਾਲਾ, ਬਰਨਾਲਾ, ਗੁਰਦਾਸਪੁਰ ਤੇ ਜਲੰਧਰ ਸ਼ਾਮਲ ਹਨ।

LEAVE A REPLY

Please enter your comment!
Please enter your name here